ਸਿਧਾਰਥ ਚਟੋਪਾਧਿਆਏ , ਡਾਇਰੈਕਟਰ ਜਨਰਲ ਆਫ਼ ਪੁਲਿਸ, ਪੰਜਾਬ ਨਿਯੁਕਤ


ਪੰਜਾਬ ਸਰਕਾਰ ਨੇ ਵੀਰਵਾਰ ਦੇਰ ਰਾਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਨੂੰ ਬਦਲ ਦਿੱਤਾ ਹੈ। ਹੁਣ ਇਕਬਾਲ ਪ੍ਰੀਤ ਸਿੰਘ ਸਹੋਤਾ ਦੀ ਥਾਂ ‘ਤੇ ਸਿਧਾਰਥ ਚਟੋਪਾਧਿਆਏ ਨੂੰ ਡਾਇਰੈਕਟਰ ਜਨਰਲ ਆਫ਼ ਪੁਲਿਸ, ਪੰਜਾਬ ਨਿਯੁਕਤ ਕੀਤਾ ਗਿਆ ਹੈ। ਨਵਜੋਤ ਸਿੰਘ ਸਿੱਧੂ ਸ਼ੁਰੂ ਤੋਂ ਹੀ ਇਕਬਾਲ ਪ੍ਰੀਤ ਸਿੰਘ ਸਹੋਤਾ ਦੀ ਡੀਜੀਪੀ ਨਿਯੁਕਤੀ ਦਾ ਵਿਰੋਧ ਕਰ ਰਹੇ ਸਨ। ਇਸ ਕਾਰਨ ਉਨ੍ਹਾਂ ਸੂਬਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਹਾਲਾਂਕਿ ਬਾਅਦ ‘ਚ ਹਾਈਕਮਾਂਡ ਦੇ ਕਹਿਣ ‘ਤੇ ਸਿੱਧੂ ਮੰਨ ਗਏ। ਸਿੱਧੂ ਦੇ ਇਤਰਾਜ਼ ਤੋਂ ਬਾਅਦ ਪੰਜਾਬ ਸਰਕਾਰ ਨੂੰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਪਣੇ ਡੀਜੀਪੀ ਨੂੰ ਬਦਲਣਾ ਪਿਆ ਸੀ।