ਲੁਧਿਆਣਾ ਅਦਾਲਤ ਵਿਚ ਬੰਬ ਧਮਾਕਾ ,ਇਕ ਦੀ ਮੌਤ ਚਾਰ ਜ਼ਖਮੀ

ਪੰਜਾਬ ਦੇ ਲੁਧਿਆਣਾ ਦੇ ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿਚ ਇੱਕ ਧਮਾਕਾ ਹੋਣ ਦੀ ਖ਼ਬਰ ਹੈ। ਪੁਲਿਸ ਮੁਤਾਬਕ ਇਹ ਧਮਾਕਾ ਅਦਾਲਤ ਦੀ ਦੂਸਰੀ ਮੰਜ਼ਿਲ ‘ਤੇ ਹੋਇਆ ਹੈ।

ਲੁਧਿਆਣਾ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਇਸ ਧਮਾਕੇ ਵਿੱਚ ਇੱਕ ਵਿਅਕਤੀ ਦੇ ਮੌਤ ਹੋਣ ਅਤੇ 4 ਜਣਿਆਂ ਦੇ ਜ਼ਖ਼ਮੀ ਹੋਣ ਦੀ ਪੁਸ਼ਟੀ ਕੀਤੀ ਹੈ।

ਪਰ ਇਸ ਮੌਕੇ ਵਾਰਦਾਤ ਵਾਲੀ ਥਾਂ ਉੱਤੇ ਮੌਜੂਦ ਸਬ- ਇੰਸਪੈਕਟਰ ਬਲਜਿੰਦਰ ਸਿੰਘ ਨੇ ਕਿਹਾ ਕਿ ਮੌਤਾਂ ਦੀ ਗਿਣਤੀ 2 ਹੈ। ਪਰ ਅਜੇ ਤੱਕ ਅਧਿਕਾਰਤ ਤੌਰ ਉੱਤੇ ਸਪੱਸ਼ਟ ਨਹੀਂ ਹੋ ਰਿਹਾ ਹੈ।

ਭੁੱਲਰ ਮੁਤਾਬਕ ਧਮਾਕੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗਿਆ ਹੈ ਅਤੇ ਪੁਲਿਸ ਨੇ ਧਮਾਕੇ ਵਾਲੀ ਥਾਂ ਸੀਲ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਉਨ੍ਹਾਂ ਨੇ ਕਿਹਾ, “ਅਸੀਂ ਧਮਾਕੇ ਵਾਲੀ ਥਾਂ ਨੂੰ ਸੀਲ ਕਰ ਦਿੱਤਾ ਹੈ। ਫੌਰੈਂਸਿਕ ਤੇ ਬੰਬ ਨਕਾਰਾ ਕਰਨ ਵਾਲੀ ਟੀਮ ਨੂੰ ਮੌਕਾ-ਏ-ਵਾਰਦਾਤ ਉੱਤੇ ਬੁਲਾ ਲਿਆ ਗਿਆ ਹੈ।”

ਗੁਰਪ੍ਰੀਤ ਸਿੰਘ ਭੁੱਲਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪੁਲਿਸ ਜਾਂਚ ਵਿਚ ਜੁਟ ਗਈ ਹੈ, ਇਸ ਲਈ ਲੋਕ ਕਿਸੇ ਵੀ ਤਰ੍ਹਾਂ ਦੇ ਡਰ ਜਾਂ ਸਹਿਮ ਵਿਚ ਨਾ ਆਉਣ। ਉਨ੍ਹਾਂ ਕਿ ਲੋਕ ਅਜੇ ਅਦਾਲਤੀ ਕੰਪਲੈਕਸ ਵੱਲ ਨਾ ਆਉਣ।

ਕੀ ਰਹੀ ਸਿਆਸੀ ਪ੍ਰਤੀਕਿਰਿਆ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ, “ਲੁਧਿਆਣੇ ਵਿੱਚ ਧਮਾਕਾ ਹੋਇਆ ਹੈ। ਮੈਂ ਉੱਥੇ ਜਾ ਰਿਹਾ ਹਾਂ ਤੇ ਸਥਿਤੀ ਦਾ ਜਾਇਜਾ ਲਵਾਂਗਾ।”

“ਜਿਵੇਂ ਜਿਵੇਂ ਚੋਣਾਂ ਨੇੜੇ ਆ ਰਹੀਆਂ ਹਨ, ਦੇਸ਼ ਵਿਰੋਧੀ ਤਾਕਤਾਂ ਵੱਲੋਂ ਖਿਨੌਣੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ।”

“ਪਹਿਲਾਂ ਉਨ੍ਹਾਂ ਨੇ ਬੇਅਦਬੀ ਦੀ ਕੋਸ਼ਿਸ਼ ਕੀਤੀ, ਜਦੋਂ ਸਫਲ ਨਹੀਂ ਹੋਏ, ਤਾਂ ਹੁਣ ਇਹ ਕੋਸ਼ਿਸ਼ ਕੀਤੀ।”

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਦਿਆਂ ਕਿਹਾ ਕਿ ਲੁਧਿਆਣਾ ਵਿੱਚ ਧਮਾਕੇ ਦੀ ਖ਼ਬਰ ਪਰੇਸ਼ਾਨ ਕਰਨ ਵਾਲੀ ਹੈ।

Skip Twitter post, 1

End of Twitter post, 1

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਹਿਲਾਂ ਬੇਅਦਬੀ, ਹੁਣ ਬਲਾਸਟ। “ਕੁਝ ਲੋਕ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨਾ ਚਾਹੁੰਦੇ ਹਨ।”

ਉਨ੍ਹਾਂ ਨੇ ਕਿਹਾ, “ਪੰਜਾਬ ਦੇ 3 ਕਰੋੜ ਲੋਕ ਇਨ੍ਹਾਂ ਦੇ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦੇਣਗੇ। ਅਸੀਂ ਇੱਕ ਦੂਜੇ ਦਾ ਹੱਥ ਫੜ ਕੇ ਰੱਖਣਾ ਹੈ।””ਖ਼ਬਰ ਸੁਣ ਕੇ ਦੁੱਖ ਹੋਇਆ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਮੇਰੀ ਸੰਵੇਦਨਾ ਅਤੇ ਸਾਰੇ ਜ਼ਖਮੀਆਂ ਦੇ ਜਲਦੀ ਤੰਦਰੁਸਤ ਹੋਣ ਦੀ ਕਾਮਨਾ ਕਰਦਾ ਹਾਂ।”

Leave a Reply

Your email address will not be published.