ਡਾ. ਨਾਨਕ ਸਿੰਘ ਆਈ.ਪੀ.ਐਸ ਨੇ ਐਸ.ਐਸ.ਪੀ ਪਟਿਆਲਾ ਦਾ ਅਹੁੱਦਾ ਸੰਭਾਲਿਆ
ਡਾ. ਨਾਨਕ ਸਿੰਘ ਆਈ.ਪੀ.ਐਸ ਵਲੋਂ ਐਸ.ਐਸ.ਪੀ ਪਟਿਆਲਾ ਦਾ ਅਹੁੱਦਾ ਸੰਭਾਲ ਲਿਆ ਗਿਆ ਹੈ। ਇਸ ਤੋਂ ਪਹਿਲਾਂ 2011 ਬੈਚ ਦੇ ਆਈ.ਪੀ.ਐਸ, ਡਾ. ਨਾਨਕ ਸਿੰਘ, ਐਸ.ਐਸ.ਪੀ ਵਜੋਂ ਫਰੀਦਕੋਟ, ਬਠਿੰਡਾ ਅਤੇ ਗੁਰਦਾਸਪੁਰ ਜ਼ਿਲ੍ਹੇ ਵਿਚ ਸੇਵਾਵਾਂ ਨਿਭਾ ਚੁੱਕੇ ਹਨ। ਕਾਬਿਲ ਏ ਜ਼ਿਕਰ ਹੈ ਕਿ ਡਾ. ਨਾਨਕ ਸਿੰਘ, ਏ.ਆਈ.ਜੀ ਕਾਊਂਟਰ ਇੰਟੈਲੀਜੈਂਸ, ਪੰਜਾਬ ਅਤੇ ਆਈ ਜੀ ਪ੍ਰੋਵਿਜਨਿੰਗ ਪੰਜਾਬ ਵਜੋਂ ਵੀ ਸੇਵਾਵਾਂ ਨਿਭਾਅ ਚੁਕੇ ਹਨ.
ਐਸ.ਐਸ.ਪੀ ਪਟਿਆਲਾ ਦਾ ਅਹੁਦਾ ਸੰਭਾਲਣ ਉਪਰੰਤ ਐਸ.ਐਸ.ਪੀ ਡਾ. ਨਾਨਕ ਸਿੰਘ ਆਈ.ਪੀ.ਐਸ ਨੇ ਜ਼ਿਲ੍ਹਾ ਵਾਸੀਆਂ ਨੂੰ ਕਿਹਾ ਕਿ ਜ਼ਿਲ੍ਹਾ ਵਾਸੀਆਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰਨ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ ਅਤੇ ਹਰੇਕ ਨਾਗਰਿਕ ਦਾ ਉਨਾਂ ਦੇ ਦਫ਼ਤਰ ਵਿਚ ਪੂਰਾ ਮਾਣ ਸਤਿਕਾਰ ਕੀਤਾ ਜਾਵੇਗਾ।
ਉਨਾਂ ਕਿਹਾ ਕਿ ਲੋਕਾਂ ਨੂੰ ਨਿਆਂ ਦਿਵਾਉਣਾ ਪੁਲਿਸ ਪ੍ਰਸ਼ਾਸਨ ਦੀ ਪਹਿਲ ਹੋਵੇਗੀ ਅਤੇ ਥਾਣਿਆਂ, ਪੁਲਿਸ ਚੌਂਕੀਆਂ ਅਤੇ ਪੁਲਿਸ ਵਿਭਾਗ ਦੇ ਦਫਤਰਾਂ ਵਿਚ ਲੋਕਾਂ ਦੀ ਹਰ ਮੁਸ਼ਕਿਲ ਹੱਲ ਕਰਨੀ ਉਨਾਂ ਦੀ ਪ੍ਰਾਰਥਮਿਕਤਾ ਹੋਵੇਗੀ। ਉਨਾਂ ਅੱਗੇ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਨਕੇਲ ਹੋਰ ਕੱਸੀ ਜਾਵੇਗੀ ਅਤੇ ਜ਼ਿਲ੍ਹੇ ਅੰਦਰ ਅਮਨ, ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨਾ ਪੁਲਿਸ ਪ੍ਰਸ਼ਾਸਨ ਦੀ ਪ੍ਰਮੁੱਖਤਾ ਹੋਵੇਗੀ।
ਅਹੁਦਾ ਸੰਭਾਲਣ ਉਪੰਰਤ ਡਾ. ਨਾਨਕ ਸਿੰਘ ਆਈ.ਪੀ.ਐਸ ਨੇ ਪੁਲਿਸ ਅਧਿਕਾਰੀਆਂ ਨਾਲ ਵੀ ਮੀਟਿੰਗ ਕੀਤੀ ਅਤੇ ਉਨ੍ਹਾਂ ਨੇ ਪਬਲਿਕ ਨੂੰ ਸੰਦੇਸ਼ ਦਿੰਦਿਆਂ ਵਿਸ਼ਵਾਸ ਦਵਾਇਆ ਕਿ ਪਬਲਿਕ ਦੇ ਸਹਿਯੋਗ ਨਾਲ ਨਿਰਪੱਖ ਅਤੇ ਪਾਰਦਰਸ਼ੀ ਪੋਲੀਸਿੰਗ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਡਾ. ਨਾਨਕ ਸਿੰਘ ਆਈ.ਪੀ.ਐਸ ਦਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦਫਤਰ ਵਿਖੇ ਪੁਹੰਚਣ ਤੇ ਪੁਲਿਸ ਅਧਿਕਾਰੀਆਂ ਵਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ ।