ਸ੍ਰੀ ਕਾਲੀ ਮਾਤਾ ਮੰਦਿਰ ਤੇ ਹਮਲੇ ਦੇ ਦੂਜੇ ਦਿਨ ਮੁੱਖ ਮੰਤਰੀ ਨੇ ਆਈ ਜੀ ਪਟਿਆਲਾ, ਐਸ ਐਸ ਪੀ ਪਟਿਆਲਾ ਅਤੇ ਐਸ ਪੀ ਪਟਿਆਲਾ ਬਦਲੇ

ਮੁੱਖ ਮੰਤਰੀ ਦੇ ਹੁਕਮਾਂ ‘ਤੇ ਪੰਜਾਬ ਸਰਕਾਰ ਵੱਲੋਂ ਪਟਿਆਲਾ ਦੇ ਆਈ.ਜੀ. ਅਤੇ ਐਸ.ਐਸ.ਪੀ. ਦਾ ਤਬਾਦਲਾ


ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ ‘ਤੇ ਪੰਜਾਬ ਸਰਕਾਰ ਨੇ ਅੱਜ ਪਟਿਆਲਾ ਰੇਂਜ ਦੇ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈ.ਜੀ.), ਪਟਿਆਲਾ ਦੇ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਅਤੇ ਐਸ.ਪੀ. ਦਾ ਫੌਰੀ ਪ੍ਰਭਾਵ ਨਾਲ ਤਬਾਦਲਾ ਕਰ ਦਿੱਤਾ ਹੈ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੁਖਵਿੰਦਰ ਸਿੰਘ ਛੀਨਾ ਨੂੰ ਪਟਿਆਲਾ ਦਾ ਨਵਾਂ ਆਈ.ਜੀ., ਦੀਪਕ ਪਾਰਿਕ ਨੂੰ ਐਸ.ਐਸ.ਪੀ. ਅਤੇ ਵਜ਼ੀਰ ਸਿੰਘ ਨੂੰ ਐਸ.ਪੀ. ਨਿਯੁਕਤ ਕੀਤਾ ਗਿਆ ਹੈ।

Leave a Reply

Your email address will not be published.