20 ਹਜਾਰ ਦੀ ਰਿਸ਼ਵਤ ਲੈਂਦਾ ਥਾਣੇਦਾਰ ਗ੍ਰਿਫਤਾਰ।ਪਟਿਆਲਾ ਵਿਜੀਲੈਂਸ ਬਿਊਰੋ ਦੀ ਕਾਰਵਾਈ
ਵਿਜਲੈਂਸ ਬਿਊਰੋ ਪਟਿਆਲਾ ਵੱਲੋਂ ਇੱਕ ਸਹਾਇਕ ਥਾਣੇਦਾਰ ਨੂੰ 20 ਹਜਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ।ਅਸ਼ੋਕ ਕੁਮਾਰ ਨਾਂ ਦੇ ਵਿਅਕਤੀ ਵੱਲੋਂ ਵਿਜੀਲੈਂਸ ਬਿਉਰੋ ਨੂੰ ਸ਼ਿਕਾਇਤ ਕੀਤੀ ਗਈ ਸੀ ਕਿ ਥਾਣਾ ਪਾਤੜਾਂ ਜਿਲ੍ਹਾ ਪਟਿਆਲਾ ਵਿਖੇ 2015 ਵਿੱਚ ਦਰਜ ਐਫਆਈਆਰ ਨੰਬਰ 281 ਦੀ ਕੈਂਸਲੇਸ਼ਨ ਰਿਪੋਰਟ ਭਰਨ ਲਈ, ਏਐਸਆਈ ਅਮਰੀਕ ਸਿੰਘ ਵੱਲੋਂ 20 ਹਜਾਰ ਦੀ ਰਿਸ਼ਵਤ ਮੰਗੀ ਜਾ ਰਹੀ ਹੈ । ਸ਼ਿਕਾਇਤ ਤੇ ਕਾਰਵਾਈ ਕਰਦੇ ਹੋਏ ਵਿਜੀਲੈਂਸ ਬਿਊਰੋ ਪਟਿਆਲਾ ਨੇ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਏਐਸਆਈ ਅਮਰੀਕ ਸਿੰਘ ਨੂੰ 20 ਹਜਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗਿਰਫਤਾਰ ਕੀਤਾ ਹੈ।